J&K News: BSF ਨੇ ਸਾਂਬਾ ਵਿੱਚ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ
J&K News: ਜੰਮੂ ਦੇ ਸਾਂਬਾ ਜ਼ਿਲੇ 'ਚ ਕੌਮਾਂਤਰੀ ਸਰਹੱਦ ਨੇੜੇ ਬੁੱਧਵਾਰ ਸ਼ਾਮ ਨੂੰ ਬੀਐੱਸਐੱਫ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਬੁੱਧਵਾਰ ਸ਼ਾਮ ਨੂੰ, 125ਵੀਂ ਬਟਾਲੀਅਨ ਦੇ ਅਲਰਟ ਬੀਐਸਐਫ ਜਵਾਨਾਂ ਨੇ ਇੱਕ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ ਜੋ ਪਾਕਿਸਤਾਨ ਵਾਲੇ ਪਾਸੇ ਤੋਂ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਸਾਂਬਾ ਖੇਤਰ ਵਿੱਚ ਦਾਖਲ ਹੋ ਰਿਹਾ ਸੀ। ਸਿਪਾਹੀਆਂ ਨੇ ਘੁਸਪੈਠੀਏ ਨੂੰ ਚਿਤਾਵਨੀ ਦਿੱਤੀ, ਪਰ ਉਹ ਤਾਰ ਵੱਲ ਨੂੰ ਵਧਦਾ ਰਿਹਾ। ਇਸ ਤੋਂ ਬਾਅਦ ਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਕੇ ਉਸ ਨੂੰ ਮਾਰ ਦਿੱਤਾ।