31 ਜਨਵਰੀ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ, ਸਰਕਾਰ ਨੇ ਬਜਟ ਤੋਂ ਪਹਿਲਾਂ ਬੁਲਾਈ ਆਲ ਪਾਰਟੀ ਮੀਟਿੰਗ
Jan 30, 2023, 13:52 PM IST
31 ਜਨਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋਣ ਜਰਿਆ ਹੈ ਤੇ ਬਜਟ ਪੇਸ਼ ਹੋਣ ਤੋਂ ਪਹਿਲਾ ਸਰਕਾਰ ਨੇ ਆਲ ਪਾਰਟੀ ਮੀਟਿੰਗ ਰੱਖੀ ਹੈ। ਬਜਟ ਪੇਸ਼ ਹੋਣ ਵਿੱਚ ਸਿਰਫ਼ ਦੋ ਦਿਨ ਬਾਕੀ ਰਹਿ ਗਏ ਹਨ। ਅਜਿਹੇ 'ਚ ਦੇਸ਼ ਦੇ ਲੋਕਾਂ ਦੀਆਂ ਨਜ਼ਰਾਂ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ 'ਤੇ ਟਿਕੀਆਂ ਹੋਈਆਂ ਹਨ ਤੇ ਖਾਸ ਕਰਕੇ ਕਾਰੋਬਾਰੀਆਂ ਅਤੇ ਟੈਕਸ ਦਾਤਾਵਾਂ ਨੂੰ ਇਸ ਬਜਟ ਤੋਂ ਵੱਡੀਆਂ ਉਮੀਦਾਂ ਹਨ।