Kot Kapura News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 11ਵੀਂ ਬੱਸ ਕੋਟਕਪੂਰਾ ਤੋਂ ਰਵਾਨਾ
Kot Kapura News: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਧਾਮ ਦੇ ਦਰਸ਼ਨਾਂ ਲਈ ਕੋਟਕਪੂਰਾ ਦੇ ਮੁੱਖ ਚੌਕ ਤੋਂ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।