Kotkapura News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ; ਸੰਗਤ ਨੇ ਕਹੀ ਇਹ ਗੱਲ
Kotkapura News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਇੱਕ ਬੱਸ ਅੱਜ ਗੋਲ ਚੌਕ ਕੋਟਕਪੂਰਾ ਤੋਂ ਰਵਾਨਾ ਹੋਈ। ਬੱਸ ਰਵਾਨਾ ਕਰਨ ਸਮੇਂ ਪੀਆਰਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਤੇ ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ ਨੇ ਦੱਸਿਆ ਕਿ ਉਕਤ ਬੱਸ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਜਾਣ ਉਪਰੰਤ ਰਾਤ ਦਾ ਠਹਿਰਾਓ ਸ਼੍ਰੀ ਅੰਮ੍ਰਿਤਸਰ ਸਾਹਿਬ ਹੋਵੇਗਾ। ਵਾਪਸੀ ਅਗਲੇ ਦਿਨ ਸੋਮਵਾਰ ਹੋਵੇਗੀ। ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆ ਨੂੰ ਲੋੜੀਂਦੇ ਸਮਾਨ ਦੀਆਂ ਕਿੱਟਾ ਅਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਸੰਗਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦਾ ਇਸ ਉਪਰਾਲੇ ਲਈ ਵਿਸੇਸ਼ ਧੰਨਵਾਦ ਕੀਤਾ ਗਿਆ।