ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਾਨਸਾ ਵਿੱਚ ਲਹਿਰਾਇਆ ਤਿਰੰਗਾ

Mansa News: ਮਾਨਸਾ ਦੇ ਨਹਿਰੂ ਮੈਮੋਰੀਅਲ ਖੇਡ ਸਟੇਡੀਅਮ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਦੁਆਰਾ 77ਵੇਂ ਗਣਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕਰਨ ਉਪਰੰਤ ਪੰਜਾਬ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਾਰਤ ਦੇਸ਼ ਦਾ ਸੰਵਿਧਾਨ ਲਿਖਣ ਵਾਲੇ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਵੱਲੋਂ ਹਰ ਵਰਗ ਨੂੰ ਸਮਾਨਤਾ ਦਿੱਤੀ ਗਈ ਹੈ। ਇਸ ਉਪਰੰਤ ਪੰਜਾਬ ਪੁਲਿਸ ਤੇ ਐਨਸੀਸੀ ਦੀ ਟੁਕੜੀ ਵੱਲੋਂ ਮਾਰਚ ਪਾਸਟ ਤੋਂ ਸਲਾਮੀ ਲਈ ਗਈ।

Recommended Videos