Punjab farmer crop survey: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ, ਪੀੜਤ ਕਿਸਾਨਾਂ ਦਾ ਸਰਵੇ ਕਰਨਗੀਆਂ ਟੀਮਾਂ ਤੇ ਦਿੱਤਾ ਜਾਵੇਗਾ ਬਣਦਾ ਮੁਆਵਜ਼ਾ
Mon, 27 Mar 2023-11:26 am,
Punjab farmer crop survey: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਕਿਸਾਨਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਉਚਿਤ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ, ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦਾ ਦੌਰਾ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪਏ ਮੀਂਹ ਨੇ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਤੋਂ ਮਾਲ ਵਿਭਾਗ ਦੀਆਂ ਟੀਮਾਂ ਫੀਲਡ ਵਿੱਚ ਜਾ ਕੇ ਪੀੜਤ ਕਿਸਾਨਾਂ ਦਾ ਸਰਵੇ ਕਰਨਗੀਆਂ ਅਤੇ ਸਰਕਾਰ ਵੱਲੋਂ ਤੈਅ ਕੀਤੇ ਰੇਟਾਂ ਅਨੁਸਾਰ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।