Bharat Band News: ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਨੂੰ ਭਾਰਤ ਬੰਦ ਦਾ ਸੱਦਾ, ਸੁਣੋ ਪੂਰੀ ਵਿਉਂਤਬੰਦੀ
Bharat Band News: ਕਿਸਾਨਾਂ ਨੇ 16 ਫਰਵਰੀ ਨੂੰ ਭਾਰਤ ਬੰਦ ਲਈ ਸੱਦਾ ਦਿੱਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਖ-ਵੱਖ ਮੰਗਾਂ ਲਈ ਆਪਣਾ ਸੰਘਰਸ਼ ਵਿੱਢਿਆ ਹੋਇਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਬੰਦ ਨੂੰ ਸਾਰੀਆਂ ਜੱਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਦੇਸ਼ ਭਰ ਵਿੱਚ ਇਸ ਬੰਦ ਨੂੰ ਸਫ਼ਲ ਬਣਾਉਣ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।