FCI ਵਿੱਚ ਚੱਲ ਰਹੇ ਕਰੋੜਾਂ ਦੇ ਘੁਟਾਲੇ ਅਤੇ ਰਿਸ਼ਵਤਖੋਰੀ ਦੇ ਮਾਮਲੇ `ਚ CBI ਨੇ ਚੰਡੀਗੜ੍ਹ ਦਫਤਰ ਦੇ ਮੈਨੇਜਰ ਸਤੀਸ਼ ਵਰਮਾ ਨੂੰ ਕੀਤਾ ਗ੍ਰਿਫ਼ਤਾਰ
Sat, 14 Jan 2023-3:52 pm,
FCI 'ਚ ਚੱਲ ਰਹੇ ਕਰੋੜਾਂ ਰੁਪਏ ਦੇ ਘੁਟਾਲੇ ਅਤੇ ਰਿਸ਼ਵਤਖੋਰੀ ਦੇ ਮਾਮਲੇ 'ਚ ਸੀ.ਬੀ.ਆਈ. ਨੇ ਤੀਜੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਨੇ ਪੰਜਾਬ ਰੀਜ਼ਨ ਦੇ ਚੰਡੀਗੜ੍ਹ ਦਫ਼ਤਰ ਦੇ ਮੈਨੇਜਰ ਸਤੀਸ਼ ਵਰਮਾ ਨੂੰ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆ ਤੇ 20 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਸੀਬੀਆਈ ਨੇ ਡੀਜੀਐਮ ਰਾਜੀਵ ਕੁਮਾਰ ਮਿਸ਼ਰਾ ਅਤੇ ਇੱਕ ਨਿੱਜੀ ਅਨਾਜ ਵਪਾਰੀ ਰਵਿੰਦਰ ਸਿੰਘ ਖੇੜਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਦੋਵੇਂ 5-5 ਦਿਨਾਂ ਦੇ ਰਿਮਾਂਡ 'ਤੇ ਹਨ। ਇਸ ਮਾਮਲੇ ਵਿੱਚ ਸੀਬੀਆਈ ਨੇ ਕੁੱਲ 74 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।