Nafe Singh Rathi Murder Case: `ਸਿੱਧੂ ਮੂਸੇਵਾਲਾ ਸਟਾਈਲ` `ਚ ਹੀ ਨਫੇ ਸਿੰਘ ਰਾਠੀ ਦਾ ਵੀ ਕਤਲ, CCTV ਫੁਟੇਜ ਆਈ ਸਾਹਮਣੇ
Nafe Singh Rathi Murder Case: ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ ਦੀ ਹਰਿਆਣਾ ਦੇ ਬਹਾਦਰਗੜ੍ਹ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਸਨਸਨੀਖੇਜ਼ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।ਸੀਸੀਟੀਵੀ ਵਿੱਚ ਦੇਖਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹਮਲਾਵਰ ਕਾਰ ਵਿੱਚ ਬੈਠ ਕੇ ਕਾਫੀ ਦੇਰ ਤੱਕ ਨਫੇ ਸਿੰਘ ਦੇ ਆਉਣ ਦਾ ਇੰਤਜ਼ਾਰ ਕਰਦੇ ਰਹੇ। ਸਾਹਮਣੇ ਆਈ ਸੀਸੀਟੀਵੀ ਫੁਟੇਜ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ ਦੀ ਹੈ। ਚਾਰੇ ਸ਼ੂਟਰ ਵੀਡੀਓ ਵਿੱਚ ਦਿਖਾਈ ਦੇ ਰਹੀ ਇੱਕ ਹੀ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਇੱਕ ਸ਼ੱਕੀ ਕਾਰ ਦੇਖੀ ਹੈ।