Mansa Blast News: ਪੈਟਰੋਲ ਪੰਪ `ਤੇ ਹੋਏ ਧਮਾਕੇ ਦੀ ਸੀਸੀਟੀਵੀ ਵੀਡੀਓ ਆਈ ਸਾਹਮਣੇ
Mansa Blast News: ਮਾਨਸਾ ਦੇ ਸਿਰਸਾ ਰੋਡ ਉਤੇ ਪ੍ਰਾਈਵੇਟ ਪੈਟਰੋਲ ਪੰਪ ਉਤੇ ਹੋਏ ਧਮਾਕੇ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਪੁਲਿਸ ਦੀਆਂ ਜਾਂਚ ਏਜੰਸੀਆਂ ਜਾਂਚ ਕਰ ਰਹੀਆਂ ਹਨ। ਦੱਸ ਦਈਏ ਕਿ ਬੀਤੇ-ਕੱਲ੍ਹ ਦੇਰ ਰਾਤ ਮਾਨਸਾ ਦੇ ਇੱਕ ਪ੍ਰਾਈਵੇਟ ਪੈਟਰੋਲ ਪੰਪ ਉਤੇ ਧਮਾਕਾ ਹੋਇਆ ਸੀ। ਇਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਅੱਪ ਕਾਲ ਦੇ ਜ਼ਰੀਏ 50 ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੰਜ ਕਰੋੜ ਰੁਪਏ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਦੇ ਘਰ ਉਤੇ ਹਮਲਾ ਕਰਕੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀ ਵੀ ਧਮਕੀ ਦਿੱਤੀ ਗਈ ਸੀ। ਪੁਲਿਸ ਵੱਲੋਂ ਫਿਲਹਾਲ ਅਣਪਛਾਤੇ ਵਿਅਕਤੀਆਂ ਉਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।