Neel Garg News: ਕੇਂਦਰ ਸਰਕਾਰ ਚੰਡੀਗੜ੍ਹ ਉਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨਾ ਚਾਹੁੰਦੀ-ਨੀਲ ਗਰਗ
Neel Garg News: ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਮੁੱਖ ਸਕੱਤਰ ਲਗਾਣ ਦੇ ਫੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਤਬਦੀਲੀ ਕਰਕੇ ਚੰਡੀਗੜ੍ਹ ਉਪਰ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਸਲਾਹ ਕਰਨੀ ਚਾਹੀਦੀ ਹੈ।