Chandigarh Congress Protest: ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਲਿਆ ਹਿਰਾਸਤ `ਚ, ਵੇਖੋ ਵੀਡੀਓ
Chandigarh Congress Protest: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਹਰਿਆਣਾ ਭਾਜਪਾ ਦਫਤਰ ਦੇ ਬਾਹਰ ਧਰਨਾ ਦਿੱਤਾ। ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ 'ਚ ਲਿਆ ਹੈ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਕਿਸਾਨਾਂ ਤੇ ਆਪਣੀ ਤਸ਼ੱਦਤ ਬੰਦ ਕਰੇ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ ਹਨ ਜੋ ਕਿ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਾਡੇ ਨਾਲ ਧੱਕਾ ਕਰ ਰਿਹਾ ਹੈ,ਅਸੀਂ ਮੰਗ ਕਰ ਰਹੇ ਹਾਂ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਹਰਿਆਣਾ ਸਾਡੇ ਪੰਜਾਬ ਵਿੱਚ ਆਕੇ ਕਿਸਾਨਾਂ 'ਤੇ ਡਰੋਨ ਰਾਹੀ ਬੰਬ ਸੁੱਟ ਰਿਹਾ ਹੈ ਗੋਲੀਆਂ ਚਲਾ ਰਹੇ ਹਨ। ਜਿਸ 'ਤੇ ਹਰਿਆਣ ਦੇ ਗ੍ਰਹਿ ਮੰਤਰੀ ਤੇ ਅੰਬਾਲਾ ਦੇ ਐਸਪੀ ਦੇ ਖਿਲਾਫ 307 ਦਾ ਪਰਚਾ ਦਰਜ ਹੋਣ ਚਾਹੀਦਾ ਹੈ। ਵੇਖੋ ਵੀਡੀਓ