Chandigarh News: ਚੰਡੀਗੜ੍ਹ ਮੇਅਰ ਵਿਵਾਦ; `ਆਪ` ਦੇ ਵਰਕਰਾਂ ਨੇ ਕੈਂਡਲ ਮਾਰਚ ਕੱਢ ਕੇ ਚੋਣ ਅਫਸਰ ਖਿਲਾਫ਼ ਕਾਰਵਾਈ ਮੰਗੀ
Chandigarh News:ਚੰਡੀਗੜ੍ਹ ਵਿੱਚ ਮੇਅਰ ਚੋਣ ਵਿੱਚ ਹੋਏ ਵੱਡੇ ਉਲਟਫੇਰ ਮਗਰੋਂ ਆਮ ਆਦਮੀ ਪਾਰਟੀ ਨੇ ਭਾਜਪਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਮਾਮਲਾ ਪੁੱਜ ਚੁੱਕਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਚੰਡੀਗੜ੍ਹ ਵਿੱਚ ਕੈਂਡਲ ਮਾਰਚ ਮੁਹਿੰਮ ਸ਼ੁਰੂ ਕੀਤੀ ਹੈ। ਵਰਕਰਾਂ ਨੇ ਚੰਡੀਗੜ੍ਹ ਦੇ ਮਲੋਆ ਵਿੱਚ ਕੈਂਡਲ ਮਾਰਚ ਕਰਕੇ ਭਾਜਪਾ ਖਿਲਾਫ਼ ਪ੍ਰਦਰਸ਼ਨ ਕਰਕੇ ਮੇਅਰ ਚੋਣਾਂ ਰੱਦ ਕਰਵਾਉਣ ਦੀ ਮੰਗ ਕੀਤੀ ਹੈ।