Chandigarh Mayor Election Result: ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਬਣੀ
Chandigarh Mayor Election Result: ਚੰਡੀਗੜ੍ਹ ਮੇਅਰ ਚੋਣਾਂ ਦੇ ਨਤੀਜੇ ਆ ਗਏ ਹਨ। ਭਾਜਪਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਨੇ ਇਹ ਚੋਣ ਜਿੱਤੀ ਹੈ। ਉਨ੍ਹਾਂ ਨੇ ਕਾਂਗਰਸ ਅਤੇ 'ਆਪ' ਗਠਜੋੜ ਦੀ ਉਮੀਦਵਾਰ ਪ੍ਰੇਮਲਤਾ ਨੂੰ ਹਰਾਇਆ ਹੈ। ਭਾਜਪਾ ਦੀ ਮੇਅਰ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਨੂੰ ਕੁੱਲ 19 ਵੋਟਾਂ ਮਿਲੀਆਂ। ਜਦੋਂ ਕਿ ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਪ੍ਰੇਮਲਤਾ ਨੂੰ ਸਿਰਫ਼ 17 ਵੋਟਾਂ ਮਿਲੀਆਂ।