Chandigarh Mayor Elections 2024: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਪੁਲਿਸ ਚੌਕਸ, ਧਾਰਾ 144 ਲਾਗੂ, 600 ਪੁਲਿਸ ਮੁਲਾਜ਼ਮ ਤਾਇਨਾਤ
Chandigarh Mayor Elections 2024: ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਪੁਲਿਸ ਚੌਕਸ ਹੋ ਗਈ ਹੈ। ਇਸ ਦੇ ਨਾਲ ਹੀ ਧਾਰਾ 144 ਲਾਗੂ ਕਰ ਦਿੱਤੀ ਹੈ। ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੀਰਵਾਰ (18 ਜਨਵਰੀ) ਨੂੰ ਚੋਣਾਂ ਹੋ ਰਹੀਆਂ ਹਨ। ਚੰਡੀਗੜ੍ਹ ਦੇ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ। ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ 600 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।