Chandigarh Mayoral Elections 2024 ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੰਗਾਮਾ, ਵੇਖੋ ਵੀਡੀਓ
Chandigarh Mayor Elections 2024: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ I.N.D.I.A ਗਠਜੋੜ ਅਤੇ ਬੀਜੇਪੀ ਵਿਚਾਲੇ ਪਹਿਲੀ ਚੋਣ ਲੜਾਈ ਦੇਖਣ ਨੂੰ ਮਿਲੇਗੀ। ਚੰਡੀਗੜ੍ਹ ਦੇ ਮੇਅਰ ਦੀਆਂ ਚੋਣਾਂ ਅੱਜ ਸ਼ੁਰੂ ਹੋਣ ਜਾ ਰਹੀਆਂ ਹਨ। ਕਿਹਾ ਜਾ ਰਿਹੈ ਹੈ ਕਿ ਇਸ ਚੋਣ ਵਿੱਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਹੱਥ ਮਿਲਾ ਲਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਵਿੱਚ ਇੱਕ ਦੂਜੇ ਵਿਰੁੱਧ ਚੋਣ ਲੜ ਰਹੀਆਂ ਦੋ ਪਾਰਟੀਆਂ ਵਿਚਕਾਰ ਗਠਜੋੜ ਹੋਇਆ ਹੈ।