Chandigarh News: ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ `ਚ ਅਨਿਲ ਮਸੀਹ `ਤੇ ਟਿੱਪਣੀ ਨੂੰ ਲੈ ਕੇ ਹੋਇਆ ਵਿਵਾਦ
Chandigarh News: ਸੱਤਾਧਾਰੀ ਪਾਰਟੀ ਦੇ ਕੌਂਸਲਰਾਂ ਵੱਲੋਂ ਨਾਮਜ਼ਦ ਕੌਂਸਲਰ ਅਨਿਲ ਮਸੀਹ ਬਾਰੇ ਟਿੱਪਣੀਆਂ ਕੀਤੀਆਂ ਗਈਆਂ। ਇਸ 'ਤੇ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਕਿਸੇ ਵੀ ਸਨਮਾਨਯੋਗ ਮੈਂਬਰ ਲਈ ਅਜਿਹੀ ਅਪਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਇਸ ਦੇ ਲਈ ਵਿਰੋਧੀ ਧਿਰ ਨੂੰ ਸਦਨ ਵਿੱਚ ਮੁਆਫੀ ਮੰਗਣੀ ਚਾਹੀਦੀ ਹੈ। ਪਰ ਵਿਰੋਧੀ ਧਿਰ ਇਸ 'ਤੇ ਮੁਆਫੀ ਮੰਗਣ ਨੂੰ ਤਿਆਰ ਨਹੀਂ ਸੀ। ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਸਦਨ ਦੇ ਅੰਦਰ ਝਗੜਾ ਹੋ ਗਿਆ।