Chandigarh News: ਚੰਡੀਗੜ੍ਹ ਪੁਲਿਸ ਵੱਲੋਂ ਕੈਨੇਡਾ ਭੇਜਣ ਦੇ ਨਾਂ `ਤੇ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Chandigarh News: ਪੰਜਾਬ ਦੇ ਲੋਕਾਂ ਵਿੱਚ ਸੁਨਹਿਰੀ ਭਵਿੱਖ ਲਈ ਪਹਿਲਾਂ ਤੋਂ ਵਿਦੇਸ਼ਾਂ ਵਿੱਚ ਹਿਜਰਤ ਕਰਨ ਦਾ ਰੁਝਾਨ ਹੈ। ਪਰ ਇਮੀਗ੍ਰੇਸ਼ਨ ਕੰਪਨੀਆਂ ਲੋਕਾਂ ਦੀ ਇਸ ਦਿਲਚਸਪੀ ਦਾ ਨਾਜਾਇਜ਼ ਫਾਇਦੇ ਚੁੱਕ ਕੇ ਉਨ੍ਹਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ। ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸੰਚਾਲਕਾਂ ਖਿਲਾਫ਼ ਧੋਖਾਧੜੀ ਦੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਮਈ ਮਹੀਨੇ ਦੇ 20 ਦਿਨਾਂ ਵਿੱਚ ਵੱਖ-ਵੱਖ ਥਾਣਿਆਂ ਵਿੱਚ 22 ਦੇ ਕਰੀਬ ਅਜਿਹੇ ਕੇਸ ਦਰਜ ਹੋਏ ਹਨ।