Heat Wave Alert: ਚੰਡੀਗੜ੍ਹ ਵਿੱਚ ਹੀਟ ਵੇਵ ਅਲਰਟ, IMD ਨੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਦੀ ਦਿੱਤੀ ਸਲਾਹ
Chandigarh Weather Update Heat Wave Alert: ਚੰਡੀਗੜ੍ਹ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਕੱਲ੍ਹ ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ।