Parliament Monsoon Session: ਸੰਸਦ `ਚ ਚਰਨਜੀਤ ਚੰਨੀ ਤੇ ਰਵਨੀਤ ਬਿੱਟੂ ਹੋਏ ਆਹਮੋ-ਸਾਹਮਣੇ; ਦੋਵਾਂ ਵਿਚਾਲੇ ਹੋਈ ਤਿੱਖੀ ਬਹਿਸ
Parliament Monsoon Session: ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੰਸਦ ਦੇ ਸੈਸ਼ਨ ਦੌਰਾਨ ਆਹਮੋ-ਸਾਹਮਣੇ ਹੋਏ। ਦੋਵਾਂ ਵਿਚਾਲੇ ਤਿੱਖੀ ਬਹਿਸ ਹੋਈ। ਚੰਨੀ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਜ਼ਿਕਰ ਕਰਨ 'ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਲਟਵਾਰ ਕੀਤਾ। ਚੰਨੀ ਨੇ ਕਿਹਾ ਕਿ ਤੁਹਾਡੇ ਦਾਦਾ ਜੀ ਉਸ ਦਿਨ ਮਰੇ ਸਨ ਜਿਸ ਦਿਨ ਤੁਸੀਂ ਕਾਂਗਰਸ ਛੱਡੀ ਸੀ। ਇਸ ਮਗਰੋਂ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਜੀ ਨੇ ਕਾਂਗਰਸ ਲਈ ਨਹੀਂ ਦੇਸ਼ ਲਈ ਦਿੱਤੀ ਸ਼ਹਾਦਤ ਦਿੱਤੀ ਸੀ। ਇਸ ਦੌਰਾਨ ਬਿੱਟੂ ਨੇ ਚੰਨੀ ਉਪਰ ਟਿੱਪਣੀ ਕਰਦੇ ਹੋਏ ਮੀ ਟੂ ਦਾ ਵੀ ਜ਼ਿਕਰ ਕੀਤਾ।