Charanjit Channi: ਚਰਨਜੀਤ ਚੰਨੀ ਦਾ ਵਿਵਾਦਿਤ ਬਿਆਨ, ਅੰਮ੍ਰਿਤਾ ਵੜਿੰਗ ਉੱਤੇ ਵੀ ਹੋ ਸਕਦੀ ਕਾਰਵਾਈ!
Raj Lali Gill: ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖ਼ਿਲਾਫ਼ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਚਰਨਜੀਤ ਚੰਨੀ ਦੀ ਵੀਡੀਓ ਸਭ ਨੇ ਦੇਖੀ ਹੈ, ਉਨ੍ਹਾਂ ਨੇ ਔਰਤਾਂ ਦੇ ਖ਼ਿਲਾਫ਼ ਗਲਤ ਟਿੱਪਣੀ ਕੀਤੀ ਹੈ। ਚੰਨੀ ਨੇ ਜਿਸ ਸ਼ਬਦਵਲੀ ਦੀ ਵਰਤੋਂ ਕੀਤੀ ਹੈ, ਉਹ ਨਾ ਸਹਿਣਯੋਗ ਹੈ। ਇਸ ਲਈ ਉਨ੍ਹਾਂ ਨੇ ਕਿਹਾ ਕਿ ਚੰਨੀ ਖ਼ਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇਕ ਦਿਨ 'ਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ. ਜੀ. ਪੀ. ਨੂੰ ਪੱਤਰ ਲਿਖਿਆ ਜਾਵੇਗਾ।