Akali Dal News: ਚਰਨਜੀਤ ਸਿੰਘ ਬਰਾੜ ਨੇ ਪ੍ਰਧਾਨ ਸੁਖਬੀਰ ਬਾਦਲ ਉਤੇ ਮੁੜ ਚੁੱਕੇ ਸਵਾਲ
Akali Dal News: ਸ਼੍ਰੋਮਣੀ ਅਕਾਲੀ ਦਲ ਵਿੱਚ ਅੰਦਰੂਨੀ ਕਾਟੋ-ਕਾਲੇਸ਼ ਕਾਫੀ ਵਧਦਾ ਜਾ ਰਿਹਾ ਹੈ। ਪਾਰਟੀ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਇਸ ਦੌਰਾਨ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣਾ ਮੰਦਭਾਗਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਚਾਉ ਲਹਿਰ ਨੇ ਇਲੈਕਸ਼ਨ ਦੀ ਕਮਾਨ ਸੰਭਾਲੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੂੰ ਕਮਜ਼ੋਰ ਕਰਨ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਜਿਹੇ ਵਰਤਾਰੇ ਕਰਕੇ ਅਸਤੀਫਾ ਦੇਣਾ ਚਾਹੀਦਾ ਹੈ।