Amritsar: ਚੀਫ ਜਸਟਿਸ ਆਫ ਇੰਡੀਆ ਧਨੰਜਯ ਵਾਈ. ਚੰਦਰਚੂੜ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
Amritsar: ਭਾਰਤ ਦੇ ਚੀਫ ਜਸਟਿਸ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸੁਪਨਾ ਸਾਕਾਰ ਹੋਇਆ ਹੈ। ਦੇਸ਼ ਅਤੇ ਮਨੁੱਖਤਾ ਦੀ ਸੇਵਾ ਵਿੱਚ ਇੱਥੇ ਅਰਦਾਸ ਕਰਨ ਦੇ ਯੋਗ ਹੋਣ ਦਾ ਇੱਕ ਵਡਭਾਗਾ ਪਲ ਹੈ।