Fatehgarh Sahib: ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ
Fatehgarh Sahib: ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਾਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫਤਿਹਗੜ ਸਾਹਿਬ ਹੋਣ ਵਾਲੀ ਸ਼ਹੀਦੀ ਸਭਾ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਪਰਿਵਾਰ ਦੇ ਨਾਲ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਉਹਨਾਂ ਨੂੰ ਪਾਰਲੀਮੈਂਟ ਉਹਨਾਂ ਦੇ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਸ਼ਰਧਾਜਲੀ ਦਵਾਉਣ ਦਾ ਮੌਕਾ ਮਿਲਿਆ। ਪਾਰਲੀਮੈਂਟ ਵਿੱਚ ਉਸ ਮੌਕੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ ਅਤੇ ਅੱਧਾ ਘੰਟਾ ਡਿਬੇਟ ਵੀ ਹੋਈ ਸੀ।