CM Bhagwant Mann Birthday News: ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਮੌਕੇ ਜੱਦੀ ਪਿੰਡ ਸਤੌਜ `ਚ ਪਰਿਵਾਰ ਨਾਲ ਕੱਟਿਆ ਕੇਕ
ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣਾ 50ਵਾਂ ਜਨਮ ਦਿਨ ਮਨਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਆਪਣੇ ਜੱਦੀ ਪਿੰਡ ਸਤੌਜ ਪੁੱਜੇ ਜਿਥੇ ਉਨ੍ਹਾਂ ਨੇ ਪੂਰੇ ਪਰਿਵਾਰ ਮਾਤਾ, ਭੈਣ ਅਤੇ ਪਤਨੀ ਤੇ ਹੋਰ ਸਕੇ ਸਬੰਧੀਆਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ। ਇਸ ਮੌਕੇ ਜਨਮ ਦਿਨ ਦੀਆਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।