Amritsar News: ਮੁੱਖ ਮੰਤਰੀ ਦੇ ਮਾਤਾ, ਭੈਣ ਅਤੇ ਬੇਟੀ ਨਿਆਮਤ ਕੌਰ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

ਮਨਪ੍ਰੀਤ ਸਿੰਘ Sat, 29 Jun 2024-6:26 pm,

Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਅਤੇ ਭਗਵੰਤ ਸਿੰਘ ਮਾਨ ਦੀ ਬੇਟੀ ਨਿਆਮਤ ਕੌਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚੋਂ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਵੀ ਉਹਨਾਂ ਵੱਲੋਂ ਕੀਤੀ ਗਈ ਉਨ੍ਹਾਂ ਹਰ ਵਾਰ ਦੀ ਤਰ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ।

More videos

By continuing to use the site, you agree to the use of cookies. You can find out more by Tapping this link