Manmohan Singh: ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ `ਚ ਸ਼ਾਮਲ ਹੋਏ CM ਭਗਵੰਤ ਮਾਨ
Manmohan Singh: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ ਦੀ ਅਰਦਾਸ ਕੀਤੀ। ਦੁਨੀਆ ਭਰ 'ਚ ਸਿੱਖਾਂ ਦੀ ਛਵੀ ਨੂੰ ਵੱਡਾ ਮਾਣ-ਸਨਮਾਨ ਦਿਵਾਉਣ ਲਈ ਡਾਕਟਰ ਸਾਬ੍ਹ ਦਾ ਯੋਗਦਾਨ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਦਰਜ ਰਹੇਗਾ।