CM Bhagwant Mann: ਪੰਜਾਬ `ਚ NHAI ਦੇ ਪ੍ਰੋਜੈਕਟਾਂ ਨੂੰ ਲੈ ਕੇ ਛਿੜੇ ਵਿਵਾਦ `ਤੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
CM Bhagwant Mann: ਪੰਜਾਬ ਵਿੱਚ NHAI ਦੇ ਪ੍ਰੋਜੈਕਟਾਂ ਨੂੰ ਲੈ ਕੇ ਛਿੜੇ ਵਿਵਾਦ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਦਰੁਸਤ ਹੈ। ਜ਼ਮੀਨ ਐਕਵਾਇਰ ਕਰਨ ਵਿੱਚ ਦੇਰੀ ਕਰਨ ਸਬੰਧੀ ਉਨ੍ਹਾਂ ਨੇ ਕਿਹਾ ਕਿ ਜ਼ਮੀਨ ਦੇ ਵਾਜਿਬ ਭਾਅ ਦਾ ਰੌਲਾ ਹੈ। ਉਨ੍ਹਾਂ ਨੇ ਨਿਤਿਨ ਗਡਕਰੀ ਦੀ ਚਿੱਠੀ ਦਾ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨਾਂ ਦੇ ਵਾਜਿਬ ਭਾਅ ਦਿੱਤੇ ਜਾਣ।