CM mann latest speech: ਸੀਐੱਮ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ, ਲੋਕਾਂ ਨੂੰ ਸੰਭੋਧਨ ਕਰਦਿਆਂ ਕਹੀਆਂ ਇਹ ਗੱਲ੍ਹਾਂ..
Apr 11, 2023, 19:13 PM IST
CM mann latest speech: ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇ ਮੁੱਖ ਮੰਤਰੀ ਭਗਵੰਤ ਮਾਨ ਗੁ: ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਮੁੱਖ ਮੰਤਰੀ ਵੱਲੋਂ ਆਨੰਦਪੁਰ ਸਾਹਿਬ ਵਿਖੇ ਬਣੇ ਪੰਜ ਪਿਆਰਾ ਪਾਰਕ ਦੇ ਟੂਰਿਜ਼ਮ ਵਿਭਾਗ ਵੱਲੋਂ ਨਵੀਨੀਕਰਨ ਕੀਤੇ ਜਾਣ ਤੋਂ ਬਾਅਦ ਇਸ ਦਾ ਉਦਘਾਟਨ ਕੀਤਾ ਗਿਆ। ਸੀਐੱਮ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ ਉਹ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ ਹਨ। ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਸਬੰਧੀ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ 3 ਦਿਨ ਬਾਅਦ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਜਾਣੇ ਸ਼ੁਰੂ ਕੀਤੇ ਜਾਣਗੇ।