Amritsar News: ਸੀਐਮ ਭਗਵੰਤ ਮਾਨ ਦੀ ਮਾਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੀ
Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਜੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਉੱਥੇ ਹੀ ਉਨ੍ਹਾਂ ਵੱਲੋਂ ਬੇਸ਼ੱਕ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ ਪਰ ਉਨ੍ਹਾਂ ਆਮਦ ਉਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਅੱਜ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਿਹਤਰੀ ਲਈ ਅਰਦਾਸ ਕੀਤੀ ਗਈ।