Vinesh Phogat Retirement: ਵਿਨੇਸ਼ ਫੋਗਾਟ ਦੇ ਸੰਨਿਆਸ ਲੈਣ `ਤੇ ਬੋਲੇ CM ਭਗਵੰਤ ਮਾਨ
Vinesh Phogat Retirement: ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਘਟਨਾ ਬਾਰੇ ਸਹਾਇਕ ਸਟਾਫ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਖੇਡ ਜਗਤ ਨੂੰ ਵੱਡਾ ਧੱਕਾ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਜਿਸ ਕਰਕੇ ਇਸ ਦੀ ਨਿਰਪੱਖ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਨਾਲ ਨਾ ਸਿਰਫ ਲੋਕਾਂ ਦਾ ਸਮੁੱਚੇ ਢਾਂਚੇ ਵਿੱਚ ਭਰੋਸਾ ਬਹਾਲ ਹੋਵੇਗਾ ਸਗੋਂ ਇਸ ਘਟਨਾ ਦੀ ਅਸਲ ਸਚਾਈ ਬੇਪਰਦ ਹੋਵੇਗੀ।