CM ਮਾਨ ਨੇ ਬਿਨਾਂ ਨਾਂਅ ਲਏ ਸੁਖਬੀਰ ਬਾਦਲ `ਤੇ ਸਾਧਿਆ ਨਿਸ਼ਾਨਾ, `ਜਨਤਾ 20 ਸਾਲਾਂ ਦਾ ਹਿਸਾਬ 20 ਮਿੰਟਾਂ `ਚ ਲੈ ਲੈਂਦੀ`
ਮਨਪ੍ਰੀਤ ਸਿੰਘ Thu, 05 Dec 2024-8:39 pm,
Bhagwant Mann: ਅਕਾਲੀ ਆਗੂਆਂ 'ਤੇ ਨਿਸ਼ਾਨਾ ਬਿੰਨਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਲੰਮੀਆਂ-ਲੰਮੀਆਂ ਗੱਲਾਂ ਕਰਨ ਦੇ ਬਾਵਜੂਦ ਸੂਬੇ ਦੇ ਲੋਕਾਂ ਨੂੰ ਕੋਈ ਬਿਹਤਰ ਸਹੂਲਤ ਦੇਣ 'ਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੁਕਰਮਾਂ ਕਾਰਨ ਹੀ ਹੁਣ ਅਕਾਲੀ ਆਗੂਆਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਇੰਨਾ ਸਾਹਸ ਹੈ ਕਿ ਉਹ ਵੀਹ ਸਾਲਾਂ ਦੀ ਕਿਸਮਤ ਦਾ ਫੈਸਲਾ ਸਿਰਫ ਵੀਹ ਮਿੰਟਾਂ ਵਿੱਚ ਕਰ ਸਕਦੇ ਹਨ।