Fatehgarh Sahib News: ਸੀਐਮ ਭਗਵੰਤ ਮਾਨ ਪਤਨੀ ਸਮੇਤ ਫ਼ਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਪੂਰੀ ਵੀਡੀਓ
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਅੱਜ ਦੂਸਰਾ ਦਿਨ ਹੈ ਜਿਸ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਮਹਾਨ ਸ਼ਹੀਦਾਂ ਦੀ ਸ਼ਹਾਦਤ ਤੋਂ ਸੇਧ ਲੈ ਕੇ ਚੰਗੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਭਾਗਾ ਸਮਾਂ ਮਿਲਿਆ ਹੈ ਕਿ ਉਹ ਪੰਜਾਬ ਦੀ ਸੇਵਾ ਕਰ ਸਕਣ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਐਮਪੀ ਸੀ ਤਾਂ ਪਹਿਲੀ ਵਾਰ ਉਨ੍ਹਾਂ ਵੱਲੋਂ ਪਾਰਲੀਮੈਂਟ ਵਿੱਚ ਸ਼ਰਧਾਂਜਲੀ ਦਵਾਈ ਗਈ ਸੀ।