CM Bhagwant Mann: ਨਵਜੰਮੀ ਧੀ ਨੂੰ ਗੋਦ `ਚ ਚੁੱਕ ਘਰ ਆਏ CM ਮਾਨ, ਵੇਖੋ ਲਾਈਵ ਵੀਡੀਓ
CM Bhagwant Mann Daughter name: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੀਤੇ ਦਿਨੀ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਾਲ ਹੀ ਵਿੱਚ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿੱਚ ਦੇਖ ਸਕਦੇ ਹੋ ਕਿ ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਲਈ ਰਵਾਨਾ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਅੱਜ ਮੇਰੇ ਪਰਿਵਾਰ ਲਈ ਬਹੁਤ ਵੱਡਾ ਦਿਨ'।