CM Bhagwant Mann: ਸੀਐਮ ਮਾਨ ਨੇ ਰਾਜਾ ਵੜਿੰਗ ਤੇ ਬਿਕਰਮ ਮਜੀਠੀਆ ਨੂੰ ਪੰਜਾਬੀ ਦਾ ਪੇਪਰ 45 ਫ਼ੀਸਦੀ ਨਾਲ ਪਾਸ ਕਰਨ ਦਾ ਦਿੱਤਾ ਚੈਲੰਜ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਵਿਰੋਧੀ ਧਿਰਾਂ ਉਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬੀ ਦਾ ਪੇਪਰ 45 ਫ਼ੀਸਦੀ ਵਿੱਚ ਹੀ ਪਾਸ ਕਰਨ ਦੀ ਚੁਣੌਤੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਵੜਿੰਗ ਤੇ ਮਜੀਠੀਆ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਮੈਂ ਅਖ਼ਬਾਰ ਪੜ੍ਹ ਕੇ ਸੁਣਾਉਂਦਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਐਰੇ ਗੈਰੇ ਨੱਥੂ ਖੈਰੇ ਤੋਂ ਐਨਓਸੀ ਦੀ ਜ਼ਰੂਰਤ ਨਹੀਂ ਹੈ।