Aap Meeting: CM ਮਾਨ ਨੇ ਚੰਡੀਗੜ੍ਹ `ਚ ਵਿਧਾਇਕਾਂ ਨਾਲ ਕੀਤੀ ਮੀਟਿੰਗ, ਦਿੱਲੀ ਰੈਲੀ ਲਈ ਬਣਾਈ ਰਣਨੀਤੀ
Aap Meeting: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਮੀਟਿੰਗ 'ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤ 'ਤੇ ਚਰਚਾ ਕੀਤੀ ਗਈ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਪਾਰਟੀ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।