Kapil Sharma: ਕਾਮੇਡੀ ਸਟਾਰ ਕਪਿਲ ਸ਼ਰਮਾ ਨਵਰਾਤਿਆਂ ਮੌਕੇ ਮਾਂ ਵੈਸ਼ਨੋ ਦੇਵੀ ਦੇ ਦਰਬਾਰ ਪਹੁੰਚੇ
Kapil Sharma: ਕਾਮੇਡੀਅਨ ਅਤੇ ਬਾਲੀਵੁੱਡ ਅਦਾਕਾਰ ਕਪਿਲ ਸ਼ਰਮਾ ਨਵਰਾਤਿਆਂ ਦੇ ਪਵਿੱਤਰ ਦਿਨਾਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਕਪਿਲ ਸ਼ਰਮਾ ਨੇ ਮਾਂ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਵੀ ਲਿਆ। ਪੁਲਿਸ ਸੁਰੱਖਿਆ ਵਿਚਕਾਰ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕੀਤੇ। ਇਸ ਮੌਕੇ ਲੋਕਾਂ ਨੇ ਕਪਿਲ ਸ਼ਰਮਾ ਦੇ ਨਾਲ ਸੈਲਫੀ ਵੀ ਲਈ।