Rajkumar Verka: ਭਗਵੰਤ ਮਾਨ ਲਈ ਖਤਰੇ ਦੀ ਘੰਟੀ! ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਦੇ-ਰਾਜ ਕੁਮਾਰ ਵੇਰਕਾ
Arvind Kejriwal News: ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਨੇ ਅਰਵਿੰਦ ਕੇਜਰੀਵਾਲ ਦੇ ਅਸਤੀਫਾ ਦੇਣ ਦੇ ਐਲਾਨ ਮਗਰੋਂ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅਰਵਿੰਦਰ ਕੇਜਰੀਵਾਲ ਉਤੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਹੈ। ਇਸ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਈ ਖਤਰੇ ਦੀ ਘੰਟੀ ਹੈ। ਕਿਉਂਕਿ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ।