Farmer Protest: ਕਾਂਗਰਸ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ
Farmer Protest: ਕਿਸਾਨਾਂ ਦੇ ਹੱਕ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਕੋਟਕਪੂਰਾ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ । ਇਹ ਟਰੈਕਟਰ ਮਾਰਚ ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋਇਆ ਤੇ ਇਹ ਟਰੈਕਟਰ ਮਾਰਚ ਸ਼ਹਿਰ ਵਿੱਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨਾਂ 'ਤੇ ਅੱਤਿਆਚਾਰ ਕਰ ਰਹੀ ਹੈ, ਉਸ ਨੂੰ ਲੈ ਕੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਵੱਲੋਂ ਰੋਸ ਵਜੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਤਾਂ ਜੋ ਸਰਕਾਰ ਨੂੰ ਜਗਾਇਆ ਜਾ ਸਕੇ ਅਤੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ ।