Congress: ਦਿੱਲੀ `ਚ ਕਾਂਗਰਸ ਨਹੀਂ ਕਰੇਗੀ ਗਠਜੋੜ, CWC ਦੀ ਮੀਟਿੰਗ `ਚ ਲਿਆ ਗਿਆ ਫੈਸਲਾ
Congress: ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਐਲਾਨ ਕੀਤਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਸਾਰੀਆਂ 70 ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ (ਆਪ) ਜਾਂ ਕਿਸੇ ਹੋਰ ਪਾਰਟੀ ਨਾਲ ਕਿਸੇ ਕਿਸਮ ਦਾ ਗਠਜੋੜ ਨਹੀਂ ਹੋਵੇਗਾ।