Constable cremation: ਕਾਂਸਟੇਬਲ ਸ਼ਾਲੂ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
Constable cremation: ਜਲੰਧਰ-ਪਠਾਨਕੋਟ ਹਾਈਵੇ 'ਤੇ ਪਿੰਡ ਈਮਾ ਮਾਂਗਟ ਨੇੜੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿੱਚ ਪੀਏਪੀ ਦੇ 4 ਜਵਾਨ ਸ਼ਹੀਦ ਹੋ ਗਏ ਸਨ। ਹਾਦਸੇ ਵਿੱਚ ਸ਼ਹੀਦੇ ਹੋਏ ਦੋ ਜਵਾਨ ਗੁਰਦਾਸਪੁਰ ਨਾਲ ਸੰਬੰਧਿਤ ਹਨ। ਜਿਨ੍ਹਾਂ ਚੋਂ ਕਾਂਸਟੇਬਲ ਸਾਲੂ ਰਾਣਾ ਦਾ ਉਸ ਦੇ ਪਿੰਡ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਹਾਦਸੇ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਸੀ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ।