Amritsar News: ਲੋਹੜੀ ਦੇ ਤਿਉਹਾਰ ਉਤੇ ਮੰਡੀਕਰਨ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਸਰਵਣ ਸਿੰਘ ਪੰਧੇਰ
Amritsar News: ਇੱਕ ਪਾਸੇ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਦੂਜੇ ਪਾਸੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉਤੇ ਬੈਠੇ ਨੂੰ 46ਵਾਂ ਦਿਨ ਹੋ ਗਿਆ ਹੈ। ਇਸ ਦੌਰਾਨ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦੇ ਹੋਏ ਅੱਜ ਕਿਸਾਨਾਂ ਵੱਲੋਂ ਪੂਰੇ ਪੰਜਾਬ ਭਰ ਕੇ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਜਿਸ ਦੇ ਚਲਦੇ ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਉਤੇ ਮੰਡੀਕਰਨ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।