Nasha Mukt Punjab: ਅਰਸ਼ਦੀਪ ਸਿੰਘ ਬਣੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੇ ਬ੍ਰਾਂਡ ਅੰਬੈਸਡਰ
Nasha Mukt Punjab: ਪੰਜਾਬ ਪੁਲਿਸ ਨੇ ਆਪਣੀ ਮੁਹਿੰਮ ਨਸ਼ਾ ਮੁਕਤ ਪੰਜਾਬ ਲਈ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਹੈ। ਇਸ ਮੌਕੇ ਅਰਸ਼ਦੀਪ ਸਿੰਘ ਨੇ ਕਿਹਾ ਕਿ ਨਸ਼ਾ ਪੰਜਾਬ ਦਾ ਘਾਣ ਕਰ ਰਿਹਾ ਹੈ। ਹਰੇਕ ਪੰਜਾਬੀ ਨੂੰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।