Moga Accident News: ਟਰੱਕ ਦੀ ਲਪੇਟ `ਚ ਆਉਣ ਨਾਲ ਐਕਟਿਵਾ ਸਵਾਰ ਨੌਜਵਾਨ ਦੀ ਮੌਤ
Moga Accident News: ਨਿਹਾਲ ਸਿੰਘ ਵਾਲਾ ਨਜ਼ਦੀਕ ਪਿੰਡ ਮਾਣੂੰਕੇ ਵਿਖੇ ਭਿਆਨਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਗੁਰਜੀਤ ਸਿੰਘ 28 ਸਾਲਾ ਪੁੱਤਰ ਜਸਵਿੰਦਰ ਸਿੰਘ ਵਾਸੀ ਮਾਣੂੰਕੇ ਆਪਣੀ ਐਕਟਿਵਾ 'ਤੇ ਸਵਾਰ ਹੋ ਕਿ ਘਰ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਨਜ਼ਦੀਕ ਪੁੱਜਾ ਤਾਂ ਉਹ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾਅ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਸਥਾਨ ਤੇ ਪਹੁੰਚੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮੋਗਾ ਵਿਖੇ ਰਖਵਾ ਦਿੱਤਾ ਹੈ।