Delhi Encounter Video: ਦਿੱਲੀ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਐਨਕਾਉਂਟਰ `ਚ ਅਪਰਾਧੀ ਜ਼ਖਮੀ
Delhi Encounter Video: ਦਿੱਲੀ ਅਤੇ ਨੂਹ ਪੁਲਿਸ ਨੇ ਹਰਿਆਣਾ ਦੇ ਨੂਹ 'ਚ ਸਾਂਝਾ ਆਪ੍ਰੇਸ਼ਨ ਚਲਾਇਆ। ਜਿਸ ਵਿੱਚ ਇੱਕ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕਾਬਲੇ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ। ਇਹ ਜਾਣਕਾਰੀ ਦਿੱਲੀ ਪੁਲਿਸ ਨੇ ਦਿੱਤੀ ਹੈ। ਦਿੱਲੀ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਹੱਤਿਆ ਦੇ ਮਾਮਲੇ 'ਚ ਲੋੜੀਂਦਾ ਮੁਜਰਮ ਸਪੈਸ਼ਲ ਸੈੱਲ ਅਤੇ ਹਰਿਆਣਾ ਦੀ ਨੂਹ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਜ਼ਖਮੀ ਹੋ ਗਿਆ। ਜ਼ਖਮੀ ਅਪਰਾਧੀ ਦਾ ਨਾਂ ਸ਼ਾਕਿਰ ਦੱਸਿਆ ਜਾ ਰਿਹਾ ਹੈ। ਹੁਣ ਤੱਕ ਪੁਲਿਸ 'ਤੇ ਚਾਰ ਵਾਰ ਐਨਕਾਊਂਟਰ ਦੌਰਾਨ ਗੋਲੀਬਾਰੀ ਹੋ ਚੁੱਕੀ ਹੈ।