Delhi Farmers Protest: ਕਿਸਾਨਾਂ ਦਾ ਦਿੱਲੀ ਵੱਲ ਕੂਚ, ਪੁਲਿਸ ਨੇ ਵਧਾ ਦਿੱਤੀ ਸਰਹੱਦਾਂ `ਤੇ ਸੁਰੱਖਿਆ
Delhi Kisan Adolan: ਕਿਸਾਨਾਂ ਵੱਲੋਂ ਅੱਜ ਰਾਸ਼ਟਰੀ ਰਾਜਧਾਨੀ ਵੱਲ ਮਾਰਚ ਦੇ ਐਲਾਨ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ।