Delhi Chalo March: ਜਾਣੋ ਕਿਸ ਤਰ੍ਹਾਂ ਪੰਜਾਬ ਤੋਂ ਕਿਸਾਨ ਦਿੱਲੀ ਪੁੱਜਣਗੇ; ਲੱਖੋਵਾਲ ਨੇ ਪੰਜਾਬ ਤੇ ਕੇਂਦਰ ਸਰਕਾਰ ਉਪਰ ਨਿਸ਼ਾਨਾ ਸਾਧਿਆ
Delhi Chalo March: 14 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾਪੰਚਾਇਤ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਟ੍ਰੇਨਾਂ ਤੇ ਗੱਡੀਆਂ ਰਾਹੀਂ ਦਿੱਲੀ ਵੱਲ ਕੂਚ ਕਰਨਗੇ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਉਤੇ ਵੀ ਨਿਸ਼ਾਨਾ ਸਾਧਿਆ ਗਿਆ। ਲੁਧਿਆਣਾ 'ਚ ਮੀਟਿੰਗ ਦੌਰਾਨ ਲੱਖੋਵਾਲ ਨੇ ਕਿਹਾ ਕਿ 14 ਮਾਰਚ ਨੂੰ ਕਿਸਾਨ ਟ੍ਰੇਨਾਂ ਅਤੇ ਆਪਣੀਆਂ ਗੱਡੀਆਂ ਰਾਹੀਂ ਦਿੱਲੀ ਜਾਣਗੇ। ਇਸ ਵਾਰ ਕਿਸਾਨ ਟਰੈਕਟਰਾਂ ਉਤੇ ਦਿੱਲੀ ਵੱਲ ਕੂਚ ਨਹੀਂ ਕਰਨਗੇ ਕਿਉਂਕਿ ਹਾਈ ਕੋਰਟ ਵੱਲੋਂ ਵੀ ਟ੍ਰੇਨਾਂ ਜਾਂ ਫਿਰ ਆਪਣੇ ਸਾਧਨਾਂ ਦੀ ਵਰਤੋਂ ਦੀ ਗੱਲ ਕਹੀ ਗਈ ਸੀ।