Delhi Mahapanchayat: ਵੱਡੀ ਗਿਣਤੀ `ਚ ਕਿਸਾਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ਰਵਾਨਾ ਹੋਏ
Delhi Mahapanchayat: ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਜਥੇਬੰਦੀਆਂ ਤੇ ਕਿਸਾਨ ਬੀਬੀਆਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਦਿੱਲੀ ਦੇ ਲਈ ਰਵਾਨਾ ਹੋ ਗਏ ਹਨ। ਭਲਕੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਉਸ ਵਿੱਚ ਸ਼ਮੂਲੀਅਤ ਕਰਨ ਲਈ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋ ਕੇ ਇਹ ਅੰਦੋਲਨ ਲੜਾਂਗੇ ਤਾਂ ਕੋਈ ਵੀ ਸਰਕਾਰ ਸਾਨੂੰ ਝੁਕਾ ਨਹੀਂ ਸਕਦੀ।