Weather Update Today: ਪੰਜਾਬ ਸਣੇ ਦਿੱਲੀ,ਸ਼ਿਮਲਾ 'ਚ ਠੰਡ ਦਾ ਕਹਿਰ ਜਾਰੀ ਹੈ, ਕਈ ਇਲਾਕਿਆਂ 'ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਅੱਜ ਮੌਸਮ ਵਿਭਾਗ ਨੇ ਸ਼ੀਤ ਲਹਿਰ, ਠੰਢ ਦਾ ਦਿਨ ਅਤੇ ਕੁਝ ਥਾਵਾਂ 'ਤੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ ਜਦੋਂ ਕਿ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਦਿੱਲੀ ਦਾ ਔਸਤ AQI 379 ਹੈ, ਪ੍ਰਦੂਸ਼ਣ ਦਾ ਪੱਧਰ ਬਹੁਤ ਮਾੜੀ ਸ਼੍ਰੇਣੀ ਵਿੱਚ ਹੈ।