Delhi Weather: ਦਿੱਲੀ ਧੁੰਦ ਦੀ ਚਾਦਰ ਨਾਲ ਢੱਕਿਆ; ਜਨਜੀਵਨ ਹੋਇਆ ਪ੍ਰਭਾਵਿਤ
Delhi Weather: ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਦਿੱਲੀ-ਐੱਨਸੀਆਰ 'ਚ ਸ਼ੁੱਕਰਵਾਰ ਸਵੇਰੇ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਐਨਸੀਆਰ ਧੁੰਦ ਦੀ ਚਾਦਰ ਵਿੱਚ ਲਿਪਟਿਆ ਨਜ਼ਰ ਆ ਰਿਹਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵੀ ਕਾਫੀ ਘੱਟ ਗਈ ਸੀ। ਜਿਸ ਕਾਰਨ ਰੇਲ ਗੱਡੀਆਂ ਅਤੇ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਹੋ ਗਈ ਹੈ।